ਜੇਕਰ ਤੁਹਾਨੂੰ COVID ਹੈ ਤਾਂ ਕੀ ਕਰਨਾ ਹੈ

ਜ਼ਿਆਦਾਤਰ ਲੋਕ ਜੋ COVID-19 ਟੈਸਟ ਵਿੱਚ ਪੌਜ਼ੇਟਿਵ ਆਉਂਦੇ ਹਨ ਉਨ੍ਹਾਂ ਨੂੰ ਹਲਕੇ ਲੱਛਣਾਂ ਦਾ ਅਨੁਭਵ ਹੋਵੇਗਾ ਉਨ੍ਹਾਂ ਦਾ ਇਲਾਜ ਘਰ ਵਿੱਚ ਕੀਤਾ ਜਾ ਸਕਦਾ ਹੈ। ਭਾਵੇਂ ਤੁਹਾਡੇ ਵਿੱਚ ਕੋਈ ਲੱਛਣ ਨਹੀਂ ਹਨ, ਇਹ ਜਾਣਕਾਰੀ ਤੁਹਾਨੂੰ ਅਤੇ ਤੁਹਾਡੇ ਅਜ਼ੀਜ਼ਾਂ ਨੂੰ ਸੁਰੱਖਿਅਤ ਰੱਖਣ ਵਿੱਚ ਮੱਦਦ ਕਰੇਗੀ।
ਤੁਹਾਡੇ ਸੰਪਰਕ ਵਿੱਚ ਰਹੇ ਕਿਸੇ ਵੀ ਵਿਅਕਤੀ ਨੂੰ ਤੁਹਾਡੀ ਸਥਿਤੀ ਬਾਰੇ ਦੱਸਣਾ ਮਹੱਤਵਪੂਰਨ ਹੈ। ਜੇਕਰ ਤੁਹਾਡੇ ਲੱਛਣ ਵਿਗੜਦੇ ਹਨ ਜਾਂ ਤੁਸੀਂ ਚਿੰਤਤ ਹੋ, ਤਾਂ ਆਪਣੇ ਡਾਕਟਰ ਨਾਲ ਸੰਪਰਕ ਕਰੋ।
ਤੁਹਾਨੂੰ ਕੀ ਜਾਣਨ ਦੀ ਲੋੜ ਹੈ
ਜੇਕਰ ਤੁਹਾਨੂੰ COVID-19 ਹੋ ਜਾਂਦਾ ਹੋ, ਤਾਂ ਤੁਹਾਨੂੰ ਘਰ ਵਿੱਚ ਤੁਰੰਤ ਇਕਾਂਤਵਾਸ ਕਰਨਾ ਚਾਹੀਦਾ ਹੈ। ਜ਼ਿਆਦਾਤਰ ਰਾਜਾਂ ਅਤੇ ਪ੍ਰਦੇਸ਼ਾਂ ਵਿੱਚ, ਇਹ 7 ਦਿਨਾਂ ਲਈ ਹੈ ਪਰ ਨਵੀਨਤਮ ਸਲਾਹ ਲਈ ਆਪਣੇ ਸਿਹਤ ਵਿਭਾਗ ਦੀ ਵੈੱਬਸਾਈਟ ਦੇਖੋ।
ਜੇਕਰ ਤੁਹਾਡੇ ਲੱਛਣ ਹਲਕੇ ਹਨ, ਤਾਂ ਤੁਹਾਨੂੰ ਘਰ ਵਿੱਚ ਸੁਰੱਖਿਅਤ ਢੰਗ ਨਾਲ ਠੀਕ ਹੋਣ ਦੇ ਯੋਗ ਹੋਣਾ ਚਾਹੀਦਾ ਹੈ। ਆਪਣੇ ਲੱਛਣਾਂ 'ਤੇ ਨਜ਼ਰ ਰੱਖੋ ਅਤੇ ਇਲਾਜ ਕਰੋ, ਅਤੇ ਆਪਣੀ ਇਕਾਂਤਵਾਸ ਵਿੱਚ ਰਹਿਣ ਦੀ ਮਿਆਦ ਨੂੰ ਪੂਰਾ ਕਰਨ ਤੋਂ ਪਹਿਲਾਂ ਦੁਬਾਰਾ ਜਾਂਚ ਕਰੋ।
ਉਸ ਹਰੇਕ ਵਿਅਕਤੀ ਨੂੰ ਸੂਚਿਤ ਕਰੋ ਜਿਸ ਨਾਲ ਤੁਸੀਂ ਹਾਲ ਹੀ ਵਿੱਚ ਸੰਪਰਕ ਵਿੱਚ ਰਹੇ ਹੋ ਤਾਂ ਜੋ ਉਹ ਆਪਣੇ ਲੱਛਣਾਂ ਦੀ ਨਿਗਰਾਨੀ ਕਰ ਸਕਣ, ਜਿਸ ਵਿੱਚ ਘਰੇਲੂ ਸੰਪਰਕ, ਪਰਿਵਾਰ, ਦੋਸਤਾਂ ਅਤੇ ਸਹਿ-ਕਰਮਚਾਰੀ ਸ਼ਾਮਲ ਹਨ।
ਜੇ ਤੁਸੀਂ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਹੋ, ਜੇ ਤੁਸੀਂ ਗਰਭਵਤੀ ਹੋ ਜਾਂ ਤੁਹਾਨੂੰ ਕੋਈ ਸਿਹਤ ਸਮੱਸਿਆ ਹੈ, ਤਾਂ ਸਲਾਹ ਲਈ ਆਪਣੇ ਜੀਪੀ ਜਾਂ ਸਥਾਨਕ ਸਿਹਤ ਸੇਵਾ ਨਾਲ ਸੰਪਰਕ ਕਰੋ।
ਜੇਕਰ ਤੁਹਾਡੇ ਲੱਛਣ ਵਿਗੜ ਜਾਂਦੇ ਹਨ, ਤਾਂ ਇਹ ਦੇਖਣ ਲਈ ਕਿ ਕੀ ਤੁਹਾਨੂੰ ਡਾਕਟਰੀ ਮੱਦਦ ਦੀ ਲੋੜ ਹੈ, COVID-19 ਲੱਛਣ ਜਾਂਚਕਰਤਾ ਦੀ ਵਰਤੋਂ ਕਰੋ। ਜੇਕਰ ਤੁਹਾਡੇ ਲੱਛਣ ਗੰਭੀਰ ਹੋ ਜਾਂਦੇ ਹਨ, ਤਾਂ ਟ੍ਰਿਪਲ ਜ਼ੀਰੋ (000) ਨੂੰ ਫ਼ੋਨ ਕਰੋ, ਜਾਂ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿੱਚ ਜਾਓ।
ਕੀ COVID ਬਾਰੇ ਤੁਹਾਡੇ ਕੋਈ ਹੋਰ ਸਵਾਲ ਹਨ? COVID ਬਾਰੇ ਸਪਸ਼ਟਤਾ ਪ੍ਰਾਪਤ ਕਰੋ
ਇਹ ਪਤਾ ਕਰਨ ਲਈ ਕਿ ਕੀ ਤੁਹਾਨੂੰ ਡਾਕਟਰੀ ਮੱਦਦ ਲੈਣ ਦੀ ਲੋੜ ਹੈ, COVID-19 ਲੱਛਣ ਜਾਂਚਕਰਤਾ ਦੀ ਵਰਤੋਂ ਕਰੋ।
ਆਪਣੀ ਭਾਸ਼ਾ ਵਿੱਚ ਸਿਹਤ ਜਾਣਕਾਰੀ ਪ੍ਰਾਪਤ ਕਰਨ ਲਈ ਰਾਸ਼ਟਰੀ ਕਰੋਨਾਵਾਇਰਸ ਹੈਲਪਲਾਈਨ ਨੂੰ 1800 020 080 ਉੱਤੇ ਫ਼ੋਨ ਕਰੋ — ਅਤੇ 8 ਦਬਾਓ।